Skip to content
Melo Podcasts Home
CategoriesLanguagesFollowing

Episode notes

ਆਸਟ੍ਰੇਲੀਆ ਦੀ ਫੈਡਰਲ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਾ ਪ੍ਰਣਾਲੀ ਵਿੱਚ ਸੁਧਾਰ ਲਾਗੂ ਕੀਤੇ ਜਾਣਗੇ। ਇਨ੍ਹਾਂ ਤਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਗਿਣਤੀ ਸੀਮਤ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਸਟ੍ਰੇਲੀਆ ਲਿਆਉਣ ਦੀ ਯੋਗਤਾ 'ਤੇ ਵੀ ਪਾਬੰਦੀਆਂ ਲਗਾਈਆਂ ਜਾਣਗੀਆਂ। ਉਧਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਇਜ਼ਰਾਈਲ ਜਾ ਰਹੇ ਇੱਕ ਜਹਾਜ਼ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ Flydubai ਦਾ ਪਾਇਲਟ ਇਰਾਨ ਨਾਲ ਜੁੜਿਆ ਹੋ ਸਕਦਾ ਹੈ। ਇਨ੍ਹਾਂ ਖ਼ਬਰਾਂ ਸਮੇਤ ਹਫ਼ਤੇ ਭਰ ਦੀਆਂ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। #sbsaudiopodcast

SBS Punjabi - ਐਸ ਬੀ ਐਸ ਪੰਜਾਬੀ

by SBS · Punjabi · News

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।

More from SBS Punjabi - ਐਸ ਬੀ ਐਸ ਪੰਜਾਬੀ

  1. 6 Oct 2026 · 9 min

    ਪੰਜਾਬੀ ਡਾਇਰੀ: ਪੰਜਾਬ ਦੇ ਕਾਂਗਰਸ ਦੇ ਨਵੇਂ ਪ੍ਰਧਾਨ ਤੋਂ ਲੈਕੇ ਮੈਡ ਸੰਧੂ ਗੋਲੀਕਾਂਡ ਅਤੇ LPU ਘਟਨਾਕ੍ਰਮ ਦੀ ਪੜਚੋਲ

    ਪੰਜਾਬੀ ਡਾਇਰੀ ਦੇ ਇਸ ਪੌਡਕਾਸਟ ਵਿੱਚ ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਪਦਮਸ਼੍ਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਦੀ ਖ਼ਬਰ ਦਾ ਵੇਰਵਾ ਸ਼ਾਮਿਲ ਹੈ, ਇਸ ਦੇ ਨਾਲ ਹੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਨੂੰ ਗੋਲੀਆਂ ਮਾਰ ਕੇ ਜਾਨੋਂ ਮਾਰਨ ਦੀ ਘਟਨਾ ਦਾ ਵੀ ਜ਼ਿਕਰ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਰਾਸ਼ਟਰੀ ਪੱਧਰ ਉੱਤੇ ਚਰਚਾ ਦਾ ਵਿਸ਼ਾ ਬਣੇ, ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਵਾਪਰੇ ਹਿੰਸਕ ਘਟਨਾਕ੍ਰਮ ਦੀ ਪੜਚੋਲ ਵੀ ਸ਼ਾਮਿਲ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ... #sbsaudiopodcast

  2. 5 Oct 2026 · 5 min

    ਖ਼ਬਰਨਾਮਾ : ਏਐਫਪੀ ਵਲੋਂ ਫਲਾਈਦੁਬਈ ਦੇ ਸਹਾਇਕ ਪਾਇਲਟ ਦੇ ਆਸਟ੍ਰੇਲੀਅਨ ਸਬੰਧਾਂ ਦੀ ਜਾਂਚ ਜਾਰੀ

    ਆਸਟ੍ਰੇਲੀਅਨ ਫੈਡਰਲ ਪੁਲਿਸ ਵੱਲੋਂ ਫਲਾਈਦੁਬਈ ਦੇ ਉਸ ਸਹਾਇਕ ਪਾਇਲਟ ਦੇ ਆਸਟ੍ਰੇਲੀਆ ਨਾਲ ਜੁੜੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ’ਤੇ ਆਪਣੇ ਸਾਥੀ ਪਾਇਲਟ ’ਤੇ ਹਮਲਾ ਕਰਨ ਅਤੇ ਜਹਾਜ਼ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਐਸੋਸੀਏਟਿਡ ਪ੍ਰੈੱਸ ਨਾਲ ਗੱਲ ਕਰਨ ਵਾਲੇ ਸੂਤਰਾਂ ਮੁਤਾਬਕ, ਇਸ ਪਾਇਲਟ ਨੇ ਕਰੀਬ ਇੱਕ ਦਹਾਕਾ ਪਹਿਲਾਂ ਮੈਲਬਰਨ ਦੀ ਆਰਐੱਮਆਈਟੀ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ ਸੀ।ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ #sbsaudiopodcast

  3. 5 Oct 2026 · 7 min

    SBS ਵਲੋਂ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਸਮੀਖਿਆ ਸ਼ੁਰੂ, 13 ਨਵੰਬਰ ਤੱਕ ਭੇਜੇ ਜਾ ਸਕਦੇ ਹਨ ਸੁਝਾਅ

    ਐਸ ਬੀ ਐਸ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਪੰਜ ਸਾਲਾ ਸਮੀਖਿਆ (ALC Review) ਕਰ ਰਿਹਾ ਹੈ, ਤਾਂ ਜੋ ਆਸਟ੍ਰੇਲੀਆ ਦੇ ਬਦਲਦੇ ਅਤੇ ਬਹੁ-ਸੱਭਿਆਚਾਰਕ ਭਾਈਚਾਰਿਆਂ ਦੀਆਂ ਭਾਸ਼ਾਈ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ। ਇਸ ਤਹਿਤ 5 ਅਕਤੂਬਰ ਤੋਂ 13 ਨਵੰਬਰ ਤੱਕ ਜਨਤਕ ਸਲਾਹ-ਮਸ਼ਵਰੇ ਲਏ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਭਾਈਚਾਰਿਆਂ ਦੇ ਲੋਕ ਭਾਸ਼ਾ ਸੇਵਾਵਾਂ ਲਈ ਚੋਣ ਮਾਪਦੰਡਾਂ ਬਾਰੇ ਆਪਣੇ ਸੁਝਾਅ ਦੇ ਸਕਦੇ ਹਨ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ... #sbsaudiopodcast

  4. 2 Oct 2026 · 7 min

    ਪੰਜਾਬੀ ਡਾਇਸਪੋਰਾ : ਕੈਨੇਡਾ ਵਲੋਂ ਅੰਗਦ ਸਿੰਘ ਢਿੱਲੋਂ ਨੂੰ UAE ਵਿੱਚ ਲਗਾਇਆ ਗਿਆ ਰਾਜਦੂਤ

    ਪੰਜਾਬੀ ਡਾਇਸਪੋਰਾ ਦੀ ਇਸ ਰਿਪੋਰਟ ਵਿੱਚ ਜਿੱਥੇ, ਕੈਨੇਡਾ ਸਰਕਾਰ ਵੱਲੋਂ ਪੰਜਾਬੀ ਮੂਲ ਦੇ ਸਿੱਖ ਡਿਪਲੋਮੈਟ ਅੰਗਦ ਸਿੰਘ ਢਿੱਲੋਂ ਨੂੰ UAE ਵਿੱਚ ਆਪਣਾ ਨਵਾਂ ਰਾਜਦੂਤ ਨਿਯੁਕਤ ਕੀਤੇ ਜਾਣ ਦੀ ਖ਼ਬਰ ਸ਼ਾਮਿਲ ਹੈ, ਉੱਥੇ ਹੀ ਨਿਊਜ਼ੀਲੈਂਡ ਵਿੱਚ ਲੰਘੇ ਤਿੰਨ ਮਹੀਨਿਆਂ ਦੌਰਾਨ ਵਧੀ ਮਹਿੰਗਾਈ ਨਾਲ ਪ੍ਰਭਾਵਿਤ ਹੋਏ ਜਨ-ਜੀਵਨ ਅਤੇ ਸਥਾਨਕ ਸਿਆਸੀ ਪਾਰਟੀ 'ਐਕਟ' ਵਲੋਂ ਚਾਰ ਪੰਜਾਬੀਆਂ ਨੂੰ ਉਮੀਦਵਾਰ ਬਣਾਏ ਜਾਣ ਦਾ ਵੀ ਜ਼ਿਕਰ ਹੈ। ਇਸ ਦੇ ਨਾਲ ਹੀ ਅਮਰੀਕਾ ਦੀ ਜਾਂਚ ਏਜੰਸੀ ਐਫ.ਬੀ.ਆਈ ਦੀ ਮੋਸਟ ਵਾਂਟੇਡ ਲਿਸਟ ਵਿੱਚ ਪੰਜਾਬੀ ਗੈਂਗਸਟਰ ਗੋਲਡੀ ਬਰਾੜ ਦਾ ਨਾਮ ਸਾਹਮਣੇ ਆਉਣ ਸੰਬੰਧੀ ਵੇਰਵਾ ਸਾਂਝਾ ਕੀਤਾ ਗਿਆ ਹੈ। ਹੋਰ ਜਾਣਕਾਰੀ ਲਈ ਸੁਣੋ ਇਹ ਆਡੀਓ ਰਿਪੋਰਟ।

  5. 1 Oct 2026 · 8 min

    ਕੀ ਆਸਟ੍ਰੇਲੀਆ ਲਈ ਇੱਕ ਸਬਕ ਹੈ ਜਾਪਾਨ ਦੇ ਲੋਕਾਂ ਦੀ ਲੰਮੀ ਉਮਰ?

    ਜਾਪਾਨ ਵਿੱਚ 100 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਵੱਧਦੀ ਗਿਣਤੀ ਆਸਟ੍ਰੇਲੀਆ ਲਈ ਵੀ ਇੱਕ ਵੱਡਾ ਸਵਾਲ ਹੈ—ਕੀ ਅਸੀਂ ਸਿਰਫ਼ ਲੰਮੀ ਉਮਰ ਲਈ ਤਿਆਰ ਹੋ ਰਹੇ ਹਾਂ ਜਾਂ ਚੰਗੀ ਜ਼ਿੰਦਗੀ ਲਈ ਵੀ? ਆਸਟ੍ਰੇਲੀਆ ਵਿੱਚ ਬਜ਼ੁਰਗਾਂ ਦੀ ਗਿਣਤੀ ਵੱਧ ਰਹੀ ਹੈ। ਜਾਪਾਨ ਦਾ ਤਜਰਬਾ ਦੱਸਦਾ ਹੈ ਕਿ ਬਜ਼ੁਰਗਾਂ ਲਈ ਚੰਗੇ ਘਰ, ਆਸਾਨ ਆਵਾਜਾਈ, ਪਰਿਵਾਰ ਅਤੇ ਭਾਈਚਾਰੇ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਇਹ ਰਿਪੋਰਟ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਆਸਟ੍ਰੇਲੀਆ, ਜਾਪਾਨ ਤੋਂ ਕੀ ਸਿੱਖ ਸਕਦਾ ਹੈ ਅਤੇ ਬਜ਼ੁਰਗਾਂ ਲਈ ਅਜਿਹਾ ਭਵਿੱਖ ਕਿਵੇਂ ਬਣਾਇਆ ਜਾ ਸਕਦਾ ਹੈ, ਜਿੱਥੇ ਉਹ ਲੰਮੀ ਉਮਰ ਦੇ ਨਾਲ ਆਜ਼ਾਦ ਅਤੇ ਖੁਸ਼ਹਾਲ ਜ਼ਿੰਦਗੀ ਵੀ ਜੀਅ ਸਕਣ। ਹੋਰ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ। #sbsaudiopodcast

  6. 1 Oct 2026 · 5 min

    ਖ਼ਬਰਨਾਮਾ: ਐਲਬਨੀਜ਼ੀ ਵਲੋਂ ਨਵੇਂ ਗ੍ਰੀਨਜ਼ ਆਗੂ ਨੂੰ ਲੇਬਰ ਨਾਲ ਰਚਨਾਤਮਕ ਕੰਮ ਕਰਨ ਦੀ ਅਪੀਲ

    ਫੈਡਰਲ ਸਰਕਾਰ ਵਲੋਂ ਨਵੇਂ ਗ੍ਰੀਨਜ਼ ਨੇਤਾ ਡੇਵਿਡ ਸ਼ੂਬ੍ਰਿਜ ਨੂੰ ਸੰਸਦ ਵਿੱਚ ਲੇਬਰ ਨਾਲ ਕੰਮ ਕਰਨ ਲਈ ਵਧੇਰੇ ਰਚਨਾਤਮਕ ਰੁਖ਼ ਅਪਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਸੀਨੇਟਰ ਸ਼ੂਬ੍ਰਿਜ ਨੇ ਗ੍ਰੀਨਜ਼ ਪਾਰਟੀ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਵਨ ਨੇਸ਼ਨ ਦੀ ਵੱਧ ਰਹੀ ਲੋਕਪ੍ਰਿਯਤਾ ਨਾਲ ਨਜਿੱਠਣ ਦਾ ਵਾਅਦਾ ਕੀਤਾ ਹੈ ਅਤੇ ਪੌਲੀਨ ਹੈਨਸਨ ਦੇ ਉਭਾਰ ਲਈ ਲੇਬਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਲੇਬਰ ਨੂੰ 'ਬਦਲਣ' ਦਾ ਸੰਕਲਪ ਲਿਆ ਹੈ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦਾ ਕਹਿਣਾ ਹੈ ਕਿ ਗ੍ਰੀਨਜ਼ ਇੱਕ ਵਿਰੋਧੀ ਪਾਰਟੀ ਹੈ ਅਤੇ ਉਹ ਪਾਰਟੀ ਨੂੰ ਆਪਣੀਆਂ ਤਰਜੀਹਾਂ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰ ਰਹੇ ਹਨ।ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ... #sbsaudiopodcast

  7. 9 Oct 2026 · 6 minNew

    ਖ਼ਬਰਾਂ ਫਟਾਫੱਟ: ATO ਵੱਲੋਂ ਕ੍ਰੈਡਿਟ ਕਾਰਡ ਭੁਗਤਾਨ 'ਤੇ ਪਾਬੰਦੀ ਮੁਲਤਵੀ, ਤੇਲ ਦੀਆਂ ਵੱਧ ਕੀਮਤਾਂ ਨੂੰ ਟਰੰਪ ਨੇ ਦੱਸਿਆ 'ਜਾਇਜ਼'

    ਆਸਟ੍ਰੇਲੀਅਨ ਟੈਕਸੇਸ਼ਨ ਆਫ਼ਿਸ ਨੇ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ਕਰਨ ’ਤੇ ਲਗਾਈ ਜਾਣ ਵਾਲੀ ਵਿਵਾਦਤ ਪਾਬੰਦੀ ਨੂੰ ਫ਼ਿਲਹਾਲ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਉੱਧਰ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਅਮਰੀਕਾ ਦੇ ਪੱਛਮੀ ਤੱਟ ਨੂੰ ਈਰਾਨ ਵੱਲੋਂ ਸੰਭਾਵੀ ਮਿਜ਼ਾਈਲ ਹਮਲੇ ਤੋਂ ਬਚਾਉਣ ਲਈ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਸਵੀਕਾਰ ਕਰਨਾ ਜਾਇਜ਼ ਹੈ। ਈਰਾਨ ’ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਕਾਰਨ ਦੁਨੀਆ ਦੇ ਕਈ ਹਿੱਸਿਆਂ ਵਿੱਚ ਤੇਲ ਦੀਆਂ ਕੀਮਤਾਂ ਵਧੀਆਂ ਹਨ, ਜਿਸ ਦਾ ਅਸਰ ਵੱਖ-ਵੱਖ ਦੇਸ਼ਾਂ ਦੀਆਂ ਅਰਥਵਿਵਸਥਾਵਾਂ ’ਤੇ ਵੀ ਪੈ ਰਿਹਾ ਹੈ। ਇਸ ਹਫ਼ਤੇ ਦੀਆਂ ਹੋਰ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। #sbsaudiopodcast

  8. 9 Oct 2026 · 33 minNew

    ਸੰਦੀਪ ਸਿੰਘ ਦਾ ਸਫ਼ਰ: ਇੱਕ ਗੋਲੀ ਨੇ ਬਦਲ ਦਿੱਤੀ ਜ਼ਿੰਦਗੀ, ਜਜ਼ਬੇ ਨਾਲ ਮੁੜ ਕੀਤੀ ਹਾਕੀ ਦੇ ਮੈਦਾਨ ’ਚ ਵਾਪਸੀ

    ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਡਰੈਗ-ਫਲਿਕ ਮਾਹਿਰ ਸੰਦੀਪ ਸਿੰਘ ਨੇ SBS Punjabi ਨਾਲ ਖਾਸ ਗੱਲਬਾਤ ਦੌਰਾਨ ਆਪਣੇ ਹਾਕੀ ਸਫ਼ਰ, ਭਾਰਤੀ ਟੀਮ ਦੀ ਨੁਮਾਇੰਦਗੀ ਅਤੇ ਕਪਤਾਨੀ ਦੇ ਤਜਰਬਿਆਂ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਗੋਲੀ ਲੱਗਣ ਤੋਂ ਬਾਅਦ ਹੋਈ ਗੰਭੀਰ ਸੱਟ, ਪੈਰਾਲਾਈਸਿਸ ਅਤੇ ਮੁੜ ਹਾਕੀ ਦੇ ਮੈਦਾਨ ’ਤੇ ਵਾਪਸੀ ਦੇ ਸਫ਼ਰ ਨੂੰ ਯਾਦ ਕੀਤਾ। ਇਸਦੇ ਨਾਲ ਹੀ ਸੰਦੀਪ ਨੇ ਆਪਣੀ ਡਰੈਗ-ਫਲਿਕ ਦੀ ਤਕਨੀਕ, ਟ੍ਰੇਨਿੰਗ, ਫਿਟਨੈੱਸ, ਖੁਰਾਕ ਤੇ ਖੇਡਾਂ ਵਿੱਚ ਸਪੋਰਟਸ ਸਾਇੰਸ ਦੀ ਭੂਮਿਕਾ ਬਾਰੇ ਵੀ ਤਜਰਬੇ ਸਾਂਝੇ ਕੀਤੇ ਹਨ। ਮੈਲਬਰਨ ਫੇਰੀ ਦੌਰਾਨ ਰਿਕਾਰਡ ਕੀਤੀ ਗਈ ਇਸ ਖ਼ਾਸ ਇੰਟਰਵਿਊ ਰਾਹੀਂ ਸੰਦੀਪ ਸਿੰਘ ਦੀ ਜ਼ਿੰਦਗੀ ਦੇ ਸੰਘਰਸ਼ ਅਤੇ ਜਨੂੰਨ ਨੂੰ ਨੇੜਿਓਂ ਜਾਨਣ ਲਈ ਸੁਣੋ ਇਹ ਪੂਰਾ ਪੌਡਕਾਸਟ। #sbsaudiopodcast

  9. 9 Oct 2026 · 8 minNew

    ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਨਸਲਵਾਦ ਦਾ ਡੱਟ ਕੇ ਵਿਰੋਧ ਕਰਨ ਦੀ ਆਖੀ ਗੱਲ

    ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਸਿੱਖ ਚਿਲਡਰਨ ਡੇਅ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਕਿਹਾ ਕਿ ਦੇਸ਼ ਵਿੱਚ ਨਸਲਵਾਦ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਨਿਊਜ਼ੀਲੈਂਡ ਦੇ ਸ਼ਹਿਰ ਹੈਮਿਲਟਨ ਦੀ ਇੱਕ ਸੁਪਰਮਾਰਕੀਟ ਵਿੱਚ ਪੰਜਾਬਣ ਨੂੰ ਚੋਰੀ ਦੇ ਦੋਸ਼ ਵਿੱਚ ਨਾਮਜ਼ਦ ਕੀਤੇ ਜਾਣ ਅਤੇ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਦੋ ਪੰਜਾਬੀ ਨੌਜਵਾਨਾਂ ਨੂੰ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਦੀਆਂ ਖ਼ਬਰਾਂ ਵੀ ਇਸ ਰਿਪੋਰਟ ਵਿੱਚ ਸ਼ਾਮਿਲ ਹਨ। ਇਸ ਦੇ ਨਾਲ ਲਹਿੰਦੇ ਪੰਜਾਬ ਵੱਲੋਂ 8 ਅਕਤੂਬਰ ਤੋਂ ਇੱਕ ਮਹੀਨੇ ਦੇ ਲਈ ਪੰਜਾਬ ਜਾ ਰਹੇ 50 ਸਿੱਖ ਸ਼ਰਧਾਲੂਆਂ ਦੇ ਜਥੇ ਦਾ ਵੇਰਵਾ ਵੀ ਸ਼ਾਮਿਲ ਹੈ। ਹੋਰ ਜਾਣਕਾਰੀ ਲਈ ਸੁਣੋ ਇਹ ਰਿਪੋਰਟ।

  10. 8 Oct 2026 · 10 minNew

    ਆਸਟ੍ਰੇਲੀਆ ਵਿੱਚ ਕੈਂਸਰ ਦੇ ਬਿਹਤਰ ਇਲਾਜ ਅਤੇ ਰੋਕਥਾਮ ਲਈ ਫੰਡਿੰਗ ਵਧਾਉਣ ਦੀ ਮੰਗ

    ਮੋਨਾ ਥਿੰਦ ਨੇ ਕੈਂਸਰ ਦੀ ਪਛਾਣ ਲਈ 18 ਮਹੀਨੇ ਇੰਤਜ਼ਾਰ ਕੀਤਾ। ਉਹਨਾਂ ਨੂੰ ਉਮੀਦ ਹੈ ਕਿ ਕੈਂਸਰ ਖੋਜ ਲਈ ਵਧੇਰੀ ਫੰਡਿੰਗ ਨਾਲ ਇਹ ਪ੍ਰਕਿਰਿਆ ਤੇਜ਼ ਹੋਵੇਗੀ। ਆਸਟ੍ਰੇਲੀਅਨ ਇੰਸਟੀਚਿਊਟ ਆਫ ਹੈਲਥ ਐਂਡ ਵੈਲਫੇਅਰ ਦੀ ਰਿਪੋਰਟ ਮੁਤਾਬਿਕ ਸਾਲ 2000 ਤੋਂ ਮੁਲਕ ਅੰਦਰ ਕੈਂਸਰ ਦੇ ਮਰੀਜ਼ਾਂ ਦੀ ਸ਼ਿਨਾਖਤ ਹੋਣ ਵਿੱਚ ਇਜ਼ਾਫ਼ਾ ਦਰਜ ਕੀਤਾ ਗਿਆ ਹੈ, ਉਥੇ ਹੀ ਕੈਂਸਰ ਦੇ ਇਲਾਜ ਤੋਂ ਬਾਅਦ ਲੋਕਾਂ ਦੇ ਜਿਉੇਂਦੇ ਰਹਿਣ ਦੀਆਂ ਬਿਤਹਰ ਦਰਾਂ ਵੀ ਸਾਹਮਣੇ ਆਈਆਂ ਹਨ। ਅਜਿਹੇ ਵਿੱਚ ਵਿਸ਼ਵ ਕੈਂਸਰ ਖੋਜ ਦਿਵਸ ਮੌਕੇ ਡਾਕਟਰੀ ਮਾਹਿਰਾਂ ਅਤੇ ਕੈਂਸਰ ਪ੍ਰਭਾਵਿਤ ਲੋਕਾਂ ਨੇ ਕੈਂਸਰ ਨਾਲ ਨਜਿੱਠਣ ਲਈ ਸਰਕਾਰ ਤੋਂ ਜ਼ਿਆਦਾ ਫੰਡਿੰਗ ਦੀ ਮੰਗ ਕੀਤੀ ਹੈ ਤਾਂ ਜੋ ਬੀਮਾਰੀ ਦੀ ਸਮੇਂ ਸਿਰ ਸ਼ਿਨਾਖਤ, ਇਲਾਜ ਅਤੇ ਰੋਕਥਾਮ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਹੋਰ ਵੇਰਵੇ ਲਈ ਸੁਣੋ ਇਹ…

Every episode of SBS Punjabi - ਐਸ ਬੀ ਐਸ ਪੰਜਾਬੀ →

Take it with you

The Melo app keeps playing with the screen off, works in the car and on your watch, wakes you to your station, and browses the whole catalogue offline. Free, no ads, no account.

Get it on Google Play