Skip to content
Melo Podcasts Home
CategoriesLanguagesFollowing

Episode notes

ਦਸੰਬਰ 2025 ਵਿੱਚ ਹੋਏ ਬੌਂਡਈ ਬੀਚ ਹਮਲੇ ਤੋਂ ਬਾਅਦ, ਨਿਊ ਸਾਊਥ ਵੇਲਜ਼ ਪੁਲਿਸ ਵਲੋਂ 94 ਮਿਲੀਅਨ ਡਾਲਰ ਦੀ ਲਾਗਤ ਵਾਲੀ ਇੱਕ ਸਪੈਸ਼ਲਿਟਸਟ ਆਰਮਡ ਰਿਸਪੌਂਸ ਕਮਾਂਡ ਤਿਆਰ ਕੀਤੀ ਜਾ ਰਹੀ ਹੈ, ਜੋ ਆਸਟ੍ਰੇਲੀਆ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਕਮਾਂਡ ਹੋਵੇਗੀ। ਇਸ ਵਿਚ 250 ਅਧਿਕਾਰੀ ਖਤਰਿਆਂ ਨਾਲ ਤੇਜੀ ਨਾਲ ਨਜਿੱਠਣ ਲਈ ਟਰੇਂਡ ਹੋਣਗੇ। ਇਨ੍ਹਾਂ ਅਧਿਕਾਰੀਆਂ ਨੇ ਖਾਸ ਹਥਿਆਰਾਂ, ਮੈਡੀਕਲ ਟਰੇਨਿੰਗ ਦੇ ਨਾਲ-ਨਾਲ ਐਡਵਾਂਸਡ ਡਰਾਇਵਿੰਗ ਅਤੇ ਆਈਟੀ ਸਕਿਲਜ਼ ਦੀ ਟਰੇਨਿੰਗ ਵੀ ਲਈ ਹੈ, ਇਨ੍ਹਾਂ ਵਿਚੋਂ ਪਹਿਲੇ 60 ਅਧਿਕਾਰੀਆਂ ਨੂੰ 1 ਨਵੰਬਰ ਨੂੰ ਤਾਇਨਾਤ ਕੀਤਾ ਜਾਵੇਗਾ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ #sbsaudiopodcast

SBS Punjabi - ਐਸ ਬੀ ਐਸ ਪੰਜਾਬੀ

by SBS · Punjabi · News

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।

More from SBS Punjabi - ਐਸ ਬੀ ਐਸ ਪੰਜਾਬੀ

  1. 9 Oct 2026 · 33 min

    ਸੰਦੀਪ ਸਿੰਘ ਦਾ ਸਫ਼ਰ: ਇੱਕ ਗੋਲੀ ਨੇ ਬਦਲ ਦਿੱਤੀ ਜ਼ਿੰਦਗੀ, ਜਜ਼ਬੇ ਨਾਲ ਮੁੜ ਕੀਤੀ ਹਾਕੀ ਦੇ ਮੈਦਾਨ ’ਚ ਵਾਪਸੀ

    ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਡਰੈਗ-ਫਲਿਕ ਮਾਹਿਰ ਸੰਦੀਪ ਸਿੰਘ ਨੇ SBS Punjabi ਨਾਲ ਖਾਸ ਗੱਲਬਾਤ ਦੌਰਾਨ ਆਪਣੇ ਹਾਕੀ ਸਫ਼ਰ, ਭਾਰਤੀ ਟੀਮ ਦੀ ਨੁਮਾਇੰਦਗੀ ਅਤੇ ਕਪਤਾਨੀ ਦੇ ਤਜਰਬਿਆਂ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਗੋਲੀ ਲੱਗਣ ਤੋਂ ਬਾਅਦ ਹੋਈ ਗੰਭੀਰ ਸੱਟ, ਪੈਰਾਲਾਈਸਿਸ ਅਤੇ ਮੁੜ ਹਾਕੀ ਦੇ ਮੈਦਾਨ ’ਤੇ ਵਾਪਸੀ ਦੇ ਸਫ਼ਰ ਨੂੰ ਯਾਦ ਕੀਤਾ। ਇਸਦੇ ਨਾਲ ਹੀ ਸੰਦੀਪ ਨੇ ਆਪਣੀ ਡਰੈਗ-ਫਲਿਕ ਦੀ ਤਕਨੀਕ, ਟ੍ਰੇਨਿੰਗ, ਫਿਟਨੈੱਸ, ਖੁਰਾਕ ਤੇ ਖੇਡਾਂ ਵਿੱਚ ਸਪੋਰਟਸ ਸਾਇੰਸ ਦੀ ਭੂਮਿਕਾ ਬਾਰੇ ਵੀ ਤਜਰਬੇ ਸਾਂਝੇ ਕੀਤੇ ਹਨ। ਮੈਲਬਰਨ ਫੇਰੀ ਦੌਰਾਨ ਰਿਕਾਰਡ ਕੀਤੀ ਗਈ ਇਸ ਖ਼ਾਸ ਇੰਟਰਵਿਊ ਰਾਹੀਂ ਸੰਦੀਪ ਸਿੰਘ ਦੀ ਜ਼ਿੰਦਗੀ ਦੇ ਸੰਘਰਸ਼ ਅਤੇ ਜਨੂੰਨ ਨੂੰ ਨੇੜਿਓਂ ਜਾਨਣ ਲਈ ਸੁਣੋ ਇਹ ਪੂਰਾ ਪੌਡਕਾਸਟ। #sbsaudiopodcast

  2. 9 Oct 2026 · 8 min

    ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਨਸਲਵਾਦ ਦਾ ਡੱਟ ਕੇ ਵਿਰੋਧ ਕਰਨ ਦੀ ਆਖੀ ਗੱਲ

    ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਸਿੱਖ ਚਿਲਡਰਨ ਡੇਅ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਕਿਹਾ ਕਿ ਦੇਸ਼ ਵਿੱਚ ਨਸਲਵਾਦ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਨਿਊਜ਼ੀਲੈਂਡ ਦੇ ਸ਼ਹਿਰ ਹੈਮਿਲਟਨ ਦੀ ਇੱਕ ਸੁਪਰਮਾਰਕੀਟ ਵਿੱਚ ਪੰਜਾਬਣ ਨੂੰ ਚੋਰੀ ਦੇ ਦੋਸ਼ ਵਿੱਚ ਨਾਮਜ਼ਦ ਕੀਤੇ ਜਾਣ ਅਤੇ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਦੋ ਪੰਜਾਬੀ ਨੌਜਵਾਨਾਂ ਨੂੰ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਦੀਆਂ ਖ਼ਬਰਾਂ ਵੀ ਇਸ ਰਿਪੋਰਟ ਵਿੱਚ ਸ਼ਾਮਿਲ ਹਨ। ਇਸ ਦੇ ਨਾਲ ਲਹਿੰਦੇ ਪੰਜਾਬ ਵੱਲੋਂ 8 ਅਕਤੂਬਰ ਤੋਂ ਇੱਕ ਮਹੀਨੇ ਦੇ ਲਈ ਪੰਜਾਬ ਜਾ ਰਹੇ 50 ਸਿੱਖ ਸ਼ਰਧਾਲੂਆਂ ਦੇ ਜਥੇ ਦਾ ਵੇਰਵਾ ਵੀ ਸ਼ਾਮਿਲ ਹੈ। ਹੋਰ ਜਾਣਕਾਰੀ ਲਈ ਸੁਣੋ ਇਹ ਰਿਪੋਰਟ।

  3. 8 Oct 2026 · 10 min

    ਆਸਟ੍ਰੇਲੀਆ ਵਿੱਚ ਕੈਂਸਰ ਦੇ ਬਿਹਤਰ ਇਲਾਜ ਅਤੇ ਰੋਕਥਾਮ ਲਈ ਫੰਡਿੰਗ ਵਧਾਉਣ ਦੀ ਮੰਗ

    ਮੋਨਾ ਥਿੰਦ ਨੇ ਕੈਂਸਰ ਦੀ ਪਛਾਣ ਲਈ 18 ਮਹੀਨੇ ਇੰਤਜ਼ਾਰ ਕੀਤਾ। ਉਹਨਾਂ ਨੂੰ ਉਮੀਦ ਹੈ ਕਿ ਕੈਂਸਰ ਖੋਜ ਲਈ ਵਧੇਰੀ ਫੰਡਿੰਗ ਨਾਲ ਇਹ ਪ੍ਰਕਿਰਿਆ ਤੇਜ਼ ਹੋਵੇਗੀ। ਆਸਟ੍ਰੇਲੀਅਨ ਇੰਸਟੀਚਿਊਟ ਆਫ ਹੈਲਥ ਐਂਡ ਵੈਲਫੇਅਰ ਦੀ ਰਿਪੋਰਟ ਮੁਤਾਬਿਕ ਸਾਲ 2000 ਤੋਂ ਮੁਲਕ ਅੰਦਰ ਕੈਂਸਰ ਦੇ ਮਰੀਜ਼ਾਂ ਦੀ ਸ਼ਿਨਾਖਤ ਹੋਣ ਵਿੱਚ ਇਜ਼ਾਫ਼ਾ ਦਰਜ ਕੀਤਾ ਗਿਆ ਹੈ, ਉਥੇ ਹੀ ਕੈਂਸਰ ਦੇ ਇਲਾਜ ਤੋਂ ਬਾਅਦ ਲੋਕਾਂ ਦੇ ਜਿਉੇਂਦੇ ਰਹਿਣ ਦੀਆਂ ਬਿਤਹਰ ਦਰਾਂ ਵੀ ਸਾਹਮਣੇ ਆਈਆਂ ਹਨ। ਅਜਿਹੇ ਵਿੱਚ ਵਿਸ਼ਵ ਕੈਂਸਰ ਖੋਜ ਦਿਵਸ ਮੌਕੇ ਡਾਕਟਰੀ ਮਾਹਿਰਾਂ ਅਤੇ ਕੈਂਸਰ ਪ੍ਰਭਾਵਿਤ ਲੋਕਾਂ ਨੇ ਕੈਂਸਰ ਨਾਲ ਨਜਿੱਠਣ ਲਈ ਸਰਕਾਰ ਤੋਂ ਜ਼ਿਆਦਾ ਫੰਡਿੰਗ ਦੀ ਮੰਗ ਕੀਤੀ ਹੈ ਤਾਂ ਜੋ ਬੀਮਾਰੀ ਦੀ ਸਮੇਂ ਸਿਰ ਸ਼ਿਨਾਖਤ, ਇਲਾਜ ਅਤੇ ਰੋਕਥਾਮ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਹੋਰ ਵੇਰਵੇ ਲਈ ਸੁਣੋ ਇਹ…

  4. 8 Oct 2026 · 5 min

    ਬਾਲੀਵੁੱਡ ਗੱਪਸ਼ੱਪ: ਵਾਇਰਲ ਸਰਾਇਕੀ ਲੋਕ ਗੀਤ ‘ਸੰਮੀ’ ਦੀ ਕਹਾਣੀ ਕੀ ਹੈ?

    ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡਿਆ ਉੱਤੇ ਸਰਾਇਕੀ ਲੋਕ ਗੀਤ ‘ਸੰਮੀ’ ਵਾਇਰਲ ਹੋ ਰਿਹਾ ਹੈ ਅਤੇ ਮਸ਼ਹੂਰ ਗਾਇਕਾਂ ਤੋਂ ਲੈਕੇ ਸ਼ੌਂਕੀਆ ਤੌਰ 'ਤੇ ਗਾਉਣ ਵਾਲੇ ਵੀ ਆਪੋ-ਆਪਣੀ ਆਵਾਜ਼ ਵਿੱਚ ਇਸ ਗੀਤ ਨੂੰ ਪੇਸ਼ ਕਰ ਰਹੇ ਹਨ। ਨਾਲ ਹੀ, ਭਾਰਤ ਅਤੇ ਪਾਕਿਸਤਾਨ ਵਿੱਚ ਇਸ ਲੋਕ ਗੀਤ ਨਾਲ ਜੁੜੀਆਂ ਸਦੀਆਂ ਤੋਂ ਚੱਲੀਆਂ ਆ ਰਹੀਆਂ ਕਈ ਕਹਾਣੀਆਂ ਅਤੇ ਕਿੱਸੇ ਸਾਹਮਣੇ ਆ ਰਹੇ ਹਨ। ਇਸ ਹਫ਼ਤੇ ਦੀ ਬਾਲੀਵੁੱਡ ਗੱਪਸ਼ੱਪ ਵਿੱਚ ਲੋਕ ਗੀਤ 'ਸੰਮੀ' ਦਾ ਇੱਕ ਕਿੱਸਾ ਅਤੇ ਫ਼ਿਲਮ ਤੇ ਸੰਗੀਤ ਜਗਤ ਨਾਲ ਜੁੜੀਆਂ ਹੋਰ ਖ਼ਬਰਾਂ... #sbsaudiopodcast

  5. 7 Oct 2026 · 4 min

    ਖ਼ਬਰਨਾਮਾ: Coalition ਦੀ ਵੀਜ਼ਾ ਕਟੌਤੀ ਯੋਜਨਾ ਨਾਲ ਆਸਟ੍ਰੇਲੀਆਈ ਅਰਥਵਿਵਸਥਾ ਪ੍ਰਭਾਵਿਤ ਹੋਣ ਦਾ ਖਦਸ਼ਾ

    ਗਠਜੋੜ ਦੀ ਪ੍ਰਸਤਾਵਿਤ ਪਰਵਾਸ ਨੀਤੀ ਐਲਾਨੇ ਜਾਣ ਤੋਂ ਬਾਅਦ ਮੈਲਬਰਨ ਸਥਿਤ ਪਰਵਾਸ ਏਜੰਟ ਨੇ ਵੀਜ਼ਾ ਕਟੌਤੀਆਂ ਦਾ ਆਸਟ੍ਰੇਲੀਆਈ ਅਰਥਵਿਵਸਥਾ ਉੱਤੇ ਨਾਕਾਰਾਤਮਕ ਪ੍ਰਭਾਵ ਪੈਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਮੰਗਲਵਾਰ ਨੂੰ ਗੱਠਜੋੜ ਨੇ ਆਪਣੀ ਪਰਵਾਸ ਨੀਤੀ ਦਾ ਖੁਲਾਸਾ ਕਰਦਿਆਂ ਸਰਕਾਰ ਵੱਲੋਂ ਪਰਵਾਸੀਆਂ ਦੀ ਯੋਜਨਾਬੱਧ ਗਿਣਤੀ (planned net migration) ਨੂੰ ਅੱਧਾ ਕਰਨ ਬਾਰੇ ਗੱਲ ਕੀਤੀ ਸੀ। ਪਰਵਾਸ ਏਜੰਟ ਅਨੀਲ ਖੋਵਾਜਾ ਇਹਨਾਂ ਤਬਦੀਲੀਆਂ ਦੇ ਸਿੱਖਿਆ ਖੇਤਰ ਅਤੇ ਅਰਥਵਿਵਸਥਾ ਉੱਤੇ ਅਸਪਸ਼ਟ ਪ੍ਰਭਾਵਾਂ ਨੂੰ ਲੈ ਕਿ ਚਿੰਤੰਤ ਹਨ। ਪੂਰਾ ਵੇਰਵਾ ਅਤੇ ਹੋਰ ਚੋਣਵੀਆਂ ਖ਼ਬਰਾਂ ਇਸ ਆਡੀਓ ਵਿੱਚ ਸੁਣੋ। #sbsaudiopodcast

  6. 7 Oct 2026 · 8 min

    ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਦੀ ਰਿਹਾਈ ਲਈ ਸਮਰਥਕਾਂ ਦਾ ਇਸਲਾਮਾਬਾਦ ਵੱਲ ਮਾਰਚ

    ਇਮਰਾਨ ਖ਼ਾਨ ਦੇ ਸਮਰਥਕਾਂ ਨੇ ਉਨ੍ਹਾਂ ਦੀ ਜੇਲ੍ਹ ਤੋਂ ਰਿਹਾਈ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਵੱਲ ਮਾਰਚ ਸ਼ੁਰੂ ਕੀਤਾ ਹੈ। ਸਰਕਾਰ ਵੱਲੋਂ ਪ੍ਰਦਰਸ਼ਨ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਨਾਕਾਮ ਰਹਿਣ ਤੋਂ ਬਾਅਦ ਇਹ ਮਾਰਚ ਸ਼ੁਰੂ ਕੀਤਾ ਗਿਆ। ਐਤਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਤੋਂ ਇਹ ਮਾਰਚ ਸ਼ੁਰੂ ਹੋਇਆ, ਜਿਸ ਨੂੰ ਇਮਰਾਨ ਖ਼ਾਨ ਦਾ ਮਜ਼ਬੂਤ ਸਿਆਸੀ ਗੜ੍ਹ ਮੰਨਿਆ ਜਾਂਦਾ ਹੈ। ਮਾਰਚ ਦੀ ਅਗਵਾਈ ਸੂਬੇ ਦੇ ਮੁੱਖ ਮੰਤਰੀ ਸੋਹੇਲ ਅਫ਼ਰੀਦੀ ਵੱਲੋਂ ਕੀਤੀ ਗਈ। ਇਸ ਤੋਂ ਇਲਾਵਾ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। #sbsaudiopodcast

  7. 12 Oct 2026 · 7 minNew

    ਮੈਲਬਰਨ ਪਹੁੰਚੇ ਹਰਦੀਪ ਗਰੇਵਾਲ ਨੇ SBS Punjabi ਨਾਲ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ

    ਪੰਜਾਬੀ ਗਾਇਕ ਅਤੇ ਅਦਾਕਾਰ ਹਰਦੀਪ ਗਰੇਵਾਲ ਨੇ ਆਪਣੀ ਮੈਲਬਰਨ ਫੇਰੀ ਦੌਰਾਨ SBS Punjabi ਨਾਲ ਵਿਸ਼ੇਸ਼ ਮੁਲਾਕਾਤ ਵਿੱਚ ਆਪਣੇ ਕਲਾਤਮਕ ਸਫ਼ਰ, ਸੰਗੀਤ ਤੋਂ ਸਿਨੇਮਾ ਤੱਕ ਦੇ ਤਜਰਬਿਆਂ ਅਤੇ ਫ਼ਿਲਮਾਂ ਪ੍ਰਤੀ ਆਪਣੇ ਨਜ਼ਰੀਏ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ ‘ਦੌੜਾਕ’ ਦੇ ਸੰਦਰਭ ਵਿੱਚ ਵੀ ਆਪਣੇ ਵਿਚਾਰ ਸਾਂਝੇ ਕੀਤੇ। #sbsaudiopodcast

  8. 12 Oct 2026 · 5 minNew

    ਖ਼ਬਰਨਾਮਾ: ATO ਵੱਲੋਂ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ’ਤੇ ਪਾਬੰਦੀ ਦੀ ਯੋਜਨਾ ਰੱਦ ਕਰਨ ਦੀ ਮੰਗ ਤੋਂ ਲੈ ਕੇ ਬੁਸ਼ਫਾਇਰ ਦੇ ਖ਼ਤਰੇ ਤੱਕ ਦੀਆਂ ਅਹਿਮ ਖ਼ਬਰਾਂ

    ਖ਼ਬਰਨਾਮਾ ਦੇ ਇਸ ਪੌਡਕਾਸਟ ਵਿੱਚ ਏ.ਟੀ.ਓ. ਵੱਲੋਂ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ’ਤੇ ਪਾਬੰਦੀ ਲਾਉਣ ਦੀ ਯੋਜਨਾ ਨੂੰ ਰੱਦ ਕਰਨ ਦੀ ਉੱਠ ਰਹੀ ਮੰਗ ਨਾਲ ਜੁੜੀ ਖ਼ਬਰ ਸ਼ਾਮਿਲ ਹੈ। ਇਸ ਦੇ ਨਾਲ ਹੀ, ਆਸਟ੍ਰੇਲੇਸ਼ੀਅਨ ਫਾਇਰ ਐਂਡ ਐਮਰਜੈਂਸੀ ਸਰਵਿਸ ਅਥਾਰਟੀਜ਼ ਕੌਂਸਲ ਵੱਲੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਬੁਸ਼ਫਾਇਰ ਦੇ ਖ਼ਤਰੇ ਸਬੰਧੀ ਜਾਰੀ ਚੇਤਾਵਨੀਆਂ ਅਤੇ ਭਾਰਤ ਵਿੱਚ ਕੌਕਰੇਚ ਜਨਤਾ ਪਾਰਟੀ ਵੱਲੋਂ ਨਵੀਂ ਦਿੱਲੀ ਵਿੱਚ ਕੀਤੇ ਗਏ ਪ੍ਰਦਰਸ਼ਨ ਅਤੇ ਦਿੱਲੀ ਪੁਲਿਸ ਦੀ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਹੋਰ ਵੇਰਵਿਆਂ ਲਈ ਸੁਣੋ ਇਹ ਆਡੀਓ ਰਿਪੋਰਟ… #sbsaudiopodcast

  9. 12 Oct 2026 · 8 minNew

    ਅਖਾਣ ਕਹਾਣੀ: ਜਾਣੋ 'ਸਾਖ ਸੋਨਾ, ਪ੍ਰੀਤ ਪਿੱਤਲ' ਦਾ ਮਤਲਬ ਅਤੇ ਇਤਿਹਾਸ

    ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਤੋਂ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਸਾਖ ਸੋਨਾ, ਪ੍ਰੀਤ ਪਿੱਤਲ’ ਅਖਾਣ ਦੇ ਪਿਛੋਕੜ, ਇਤਿਹਾਸ, ਅਰਥ ਅਤੇ ਅੱਜ ਦੇ ਸਮੇਂ ਵਿੱਚ ਇਸਦੀ ਸਾਰਥਕਤਾ ਬਾਰੇ ਗੱਲਬਾਤ ਕਰ ਰਹੇ ਹਨ। #sbsaudiopodcast

  10. 11 Oct 2026 · 6 minNew

    ਵਿਕਟੋਰੀਆ ਦੇ ਪ੍ਰੀਮੀਅਰ ਬੇਨ ਕੈਰੋਲ ਨਾਲ ਭਾਰਤੀ ਭਾਈਚਾਰੇ ਦੇ ਮੁੱਦਿਆਂ ’ਤੇ ਖ਼ਾਸ ਗੱਲਬਾਤ

    SBS ਨੇ ਵਿਕਟੋਰੀਆ ਦੇ ਨਵੇਂ ਪ੍ਰੀਮੀਅਰ ਬੇਨ ਕੈਰੋਲ ਨਾਲ ਭਾਰਤੀ ਭਾਈਚਾਰੇ ਨਾਲ ਜੁੜੇ ਮੁੱਦਿਆਂ ਸਮੇਤ ਸੂਬੇ ਦੇ ਅਹਿਮ ਮਸਲਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ। ਇੰਟਰਵਿਊ ਦੌਰਾਨ ਵਿਕਟੋਰੀਆ ਦੀਆਂ ਸੜਕਾਂ ਦੀ ਮਾੜੀ ਹਾਲਤ, ਲੇਬਰ ਸਰਕਾਰ ਦੀ ਪਰਵਾਸ ਘਟਾਉਣ ਸਬੰਧੀ ਨੀਤੀ, ਰਹਿਣ-ਸਹਿਣ ਦੇ ਵੱਧ ਰਹੇ ਖ਼ਰਚੇ, ਵਨ ਨੇਸ਼ਨ (One Nation) ਵੱਲ ਲੋਕਾਂ ਦੇ ਵੱਧਦੇ ਰੁਝਾਨ ਅਤੇ ਆਗਾਮੀ ਰਾਜ ਚੋਣਾਂ ਬਾਰੇ ਚਰਚਾ ਕੀਤੀ ਗਈ। ਸੁਣੋ ਪੂਰੀ ਗੱਲਬਾਤ ਇਸ ਪੌਡਕਾਸਟ ਰਾਹੀਂ। #sbsaudiopodcast

Every episode of SBS Punjabi - ਐਸ ਬੀ ਐਸ ਪੰਜਾਬੀ →

Take it with you

The Melo app keeps playing with the screen off, works in the car and on your watch, wakes you to your station, and browses the whole catalogue offline. Free, no ads, no account.

Get it on Google Play